ਡੀ ਏ ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੱਖਾਂ ਦੇ ਹਸਪਤਾਲ ਦਾ ਕੀਤਾ ਦੌਰਾ

ਡੀ ਏ ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੱਖਾਂ ਦੇ ਹਸਪਤਾਲ ਦਾ ਕੀਤਾ ਦੌਰਾ

#14 ਅਕਤੂਬਰ  ਸਥਾਨਕ ਚੁੰਨੀ ਲਾਲ ਸਚਦੇਵ ਡੀ ਏ ਵੀ ਸਕੂਲ ਦੇ ਵਿਦਿਆਰਥੀਆਂ ਨੇ ਸਮਾਜ ਸੇਵਾ ਵਿਚ ਮੋਹਰੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਚੈਨਾ ਰੋਡ ਦਾ ਦੌਰਾ ਕੀਤਾ। ਇੱਥੇ ਬੱਚਿਆਂ ਨੇ ਵੱਖ-ਵੱਖ ਅੱਖਾਂ ਦਾ ਇਲਾਜ ਕਰਨ ਵਾਲੀਆਂ ਮਸ਼ੀਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸੰਸਥਾ ਦੇ ਉਪ ਮੁਖੀ ਮਾਤਾ ਰਜਨੀ ਦੇਵੀ ਨੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੰਡੀ ਅਤੇ ਆਸ਼ੀਰਵਾਦ ਦਿੱਤਾ। ਸਕੂਲ ਕੋਆਰਡੀਨੇਟਰ ਮੈਡਮ ਅਰਚਣਾ ਕੋਚਰ ਨੇ ਦੱਸਿਆ ਕਿ ਇਸ ਮੌਕੇ ਲਗਭਗ ਇਕ ਸੋ ਦੇ ਕਰੀਬ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ ਗਈ।
ਹਸਪਤਾਲ ਦਾ ਦੌਰਾ ਕਰਨ ਉਪਰੰਤ ਸਾਂਝੀ ਫੋਟੋ ਖਿਚਵਾਉਂਦ ਬੱਚੇ, ਸਟਾਫ ਅਤੇ ਮਾਤਾ ਰਜਨੀ ਦੇਵੀ।